ਕੋਆਪਰੇਟਿਵ ਬੈਂਕਾਂ ਦੇ ਕਰਮਚਾਰੀਆਂ ਵੱਲੋ ਅਣਮਿਥੇ ਸਮੇਂ ਲਈ ਹੜਤਾਲ
🎬 Watch Now: Feature Video
ਮਾਨਸਾ 6ਵਾਂ ਪੇ ਕਮਿਸ਼ਨ ਲਾਗੂ ਨਾ 6th Pay Commission not applicable ਹੋਣ ਦੇ ਰੋਸ ਵਿੱਚ ਸਹਿਕਾਰੀ ਕੋਆਪ੍ਰੇਟਿਵ ਬੈਂਕਾਂ ਦੇ ਕਰਮਚਾਰੀ ਮਾਨਸਾ ਦੀ ਮੇਨ ਬ੍ਰਾਂਚ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ। ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਦੇ ਲਈ ਕਲਮ ਛੋੜ ਹੜਤਾਲ ਕਰਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਦਿ ਸਹਿਕਾਰੀ ਕੋਆਪ੍ਰੇਟਿਵ ਬੈਂਕਾਂ ਦੇ ਕਰਮਚਾਰੀ ਯੂਨੀਅਨ ਪ੍ਰਧਾਨ ਜਸਵਿੰਦਰ ਸਿੰਘ ਤੇ ਹੈਪੀ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਹੀ ਕਰਮਚਾਰੀਆਂ ਨੂੰ ਛੇਵਾਂ ਪੇ ਕਮਿਸ਼ਨ ਲਾਗੂ ਕਰ ਦਿੱਤਾ ਹੈ ਪਰ 8 ਜ਼ਿਲ੍ਹਿਆਂ ਦੇ ਵਿੱਚ ਪੇ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਕਰਮਚਾਰੀ ਕਲਮਛੋੜ ਹੜਤਾਲ ਉਤੇ ਅਣਮਿਥੇ ਸਮੇਂ ਦੇ ਲਈ ਬੈਠੇ ਹਨ।
Last Updated : Feb 3, 2023, 8:31 PM IST