Shikhar Dhawan Video: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕ੍ਰਿਕਟਰ ਸ਼ਿਖਰ ਧਵਨ - Shikhar Dhawan in punjab
🎬 Watch Now: Feature Video
ਅੰਮ੍ਰਿਤਸਰ: ਭਾਰਤੀ ਕ੍ਰਿਕਟਰ ਸ਼ਿਖਰ ਧਵਨ ਅੱਜ ਵੀਰਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸ਼ਿਖਰ ਧਵਨ ਦੇ ਦੌਰੇ ਬਾਰੇ ਮੀਡੀਆ ਨੂੰ ਭਨਕ ਤੱਕ ਨਹੀਂ ਲੱਗੀ। ਇਸ ਮੌਕੇ ਸ਼ਿਖਰ ਧਵਨ ਵਲੋਂ ਗੁਰੂ ਘਰ ਵਿੱਚ ਸੇਵਾ ਕੀਤੀ ਤੇ ਛਬੀਲ ਵਰਤਾਈ ਤੇ ਝੂਠੇ ਬਰਤਨਾਂ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਾਫੀ ਸਮਾਂ ਗੁਰੁ ਘਰ ਵਿੱਚ ਬਤੀਤ ਕੀਤਾ। ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨੇ ਇਹ ਵੀਡੀਓ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਪਲੇਟਫਾਮਰ ਇੰਸਟਾਗ੍ਰਾਮ ਉੱਤੇ ਸਾਂਝੀ ਕੀਤੀ। ਜਦੋਂ ਉਹ ਅੰਮ੍ਰਿਤਸਰ ਪਹੁੰਚੇ ਤਾਂ, ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ।