ਗੁਪਤ ਸੂਚਨਾ ਦੇ ਅਧਾਰ 'ਤੇ ਐਸਟੀਐਫ ਦੀ ਕਾਰਵਾਈ, ਹੈਰੋਇਨ ਸਣੇ 2 ਮੁਲਜ਼ਮ ਕਾਬੂ, ਇੱਕ ਫ਼ਰਾਰ - ਐਸਟੀਐਫ ਦੀ ਕਾਰਵਾਈ
🎬 Watch Now: Feature Video


Published : Jan 10, 2024, 5:43 PM IST
ਅੰਮ੍ਰਿਤਸਰ ਪੁਲਿਸ ਨੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੀ ਅੰਮ੍ਰਿਤਸਰ ਵਿੱਚ ਵੱਡੀਆਂ ਨਸ਼ੇ ਦੀਆਂ ਖੇਪਾਂ ਬਰਾਮਦ ਕਰਕੇ ਸਫਲਤਾ ਹਾਸਿਲ ਕੀਤੀ ਹੈ। ਹੁਣ ਜਲੰਧਰ ਐਸਟੀਐਫ ਪੁਲਿਸ ਨੇ ਅੰਮ੍ਰਿਤਸਰ ਗੋਲਡਨ ਗੇਟ ਤੋਂ 700 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਟੀਐਫ ਜਲੰਧਰ ਦੇ ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਨੌਜਵਾਨ ਗੋਲਡਨ ਗੇਟ ਦੇ ਨਜ਼ਦੀਕ ਨਸ਼ੇ ਦੀ ਖੇਪ ਸਪਲਾਈ ਕਰਨ ਆ ਰਹੇ ਹਨ ਜਿਸ ਦੇ ਚੱਲਦੇ ਐਸਟੀਐਫ ਜਲੰਧਰ ਪੁਲਿਸ ਵੱਲੋਂ ਗੋਲਡਨ ਗੇਟ ਉੱਤੇ ਨਾਕੇਬੰਦੀ ਕੀਤੀ ਗਈ। ਗੁਪਤ ਸੂਚਨਾ ਦੇ ਆਧਾਰ ਉੱਤੇ ਜਦੋਂ ਪੁਲਿਸ ਨੇ ਰੇਡ ਕੀਤਾ ਤਾਂ ਤਿੰਨ ਨੌਜਵਾਨ, ਜੋ ਕਿ ਇੱਕ ਕਾਰ ਦੇ ਵਿੱਚ ਸਵਾਰ ਹੋ ਕੇ ਨਸ਼ੇ ਦੀ ਖੇਪ ਸਪਲਾਈ ਕਰਨ ਆਏ ਸਨ ਪੁਲਿਸ ਨੂੰ ਦੇਖ ਕੇ ਕਾਰ ਚਾਲਕ ਤਾਂ ਮੌਕੇ ਤੋਂ ਹੀ ਫ਼ਰਾਰ ਹੋ ਗਿਆ। ਹੋਰ ਦੋਨੋਂ ਮੁਲਜ਼ਮਾਂ ਨੂੰ ਕੁੱਲ 700 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫ਼ਰਾਰ ਮੁਲਜ਼ਮ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ।