ਚਿਲਡਰਨ ਹੋਮ ਵਿੱਚ ਰਹਿਣ ਵਾਲਾ ਬੱਚਾ ਭੇਦਭਰੇ ਹਾਲਾਤਾਂ 'ਚ ਲਾਪਤਾ - ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ
🎬 Watch Now: Feature Video
ਬਠਿੰਡਾ: ਚਿਲਡਰਨ ਹੋਮ 'ਚ ਰਹਿ ਰਹੇ ਬੱਚੇ ਦੇ ਭੇਤਭਰੇ ਹਾਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਲੜਕਾ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿੱਚ ਸੰਗੀਤ ਦੀਆਂ ਕਲਾਸਾਂ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਪੁਲਿਸ ਨੇ ਚਿਲਡਰਨ ਹੋਮ ਦੇ ਸੁਪਰਡੈਂਟ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੱਚੇ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਸਹਾਇਕ ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਨੁਸਾਰ ਚਿਲਡਰਨ ਹੋਮ ਦੇ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੌਰਵ ਚਿਲਡਰਨ ਹੋਮ ਵਿੱਚ 13 ਸਾਲਾ ਲੜਕਾ ਰਹਿੰਦਾ ਹੈ। ਲੜਕੇ ਨੂੰ ਸੰਗੀਤ ਦੀ ਸਿੱਖਿਆ ਲਈ ਜ਼ਿਲ੍ਹਾ ਪ੍ਰੀਸ਼ਦ ਭੇਜਿਆ ਗਿਆ, ਜਿੱਥੇ ਉਸ ਨੂੰ ਬਾਥਰੂਮ ਜਾਣ ਲਈ ਕਿਹਾ ਗਿਆ ਪਰ ਵਾਪਸ ਨਹੀਂ ਆਇਆ। ਸੁਪਰਡੈਂਟ ਨੇ ਦੱਸਿਆ ਕਿ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਬੱਚੇ ਨੂੰ ਗੁੰਮਰਾਹ ਕੀਤਾ ਹੈ। ਜਾਂਚ ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:23 PM IST