Hoshiarpur News: ਗੜ੍ਹਸ਼ੰਕਰ ਵਿੱਚ ਚੋਰਾਂ ਨੇ ਮੋਬਾਈਲ ਦੀ ਦੁਕਾਨ ਵਿੱਚੋਂ ਲੱਖਾਂ ਦਾ ਸਾਮਾਨ ਕੀਤਾ ਚੋਰੀ - latest robbery news
🎬 Watch Now: Feature Video


Published : Sep 22, 2023, 12:20 PM IST
ਹੁਸ਼ਿਆਰਪੁਰ ਦੇ ਗੜ੍ਹਸ਼ੰਕਰ 'ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਬੀਤੀ ਰਾਤ ਗੜ੍ਹਸ਼ੰਕਰ-ਚੰਡੀਗੜ੍ਹ ਚੌਂਕ 'ਚ ਸਥਿਤ ਇੱਕ ਮੋਬਾਈਲ ਫੋਨ ਦੀ ਦੁਕਾਨ 'ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਯੋਗੇਸ਼ ਗੰਭੀਰ ਨੇ ਦੱਸਿਆ ਕਿ ਉਕਤ ਸਥਾਨ 'ਤੇ ਮੋਬਾਈਲ ਫੋਨਾਂ ਦੀ ਦੁਕਾਨ ਕਰਦਾ ਹੈ ਅਤੇ ਸਵੇਰੇ ਜਦੋਂ ਉਹ ਅਪਣੀ ਦੁਕਾਨ 'ਤੇ ਪਹੁੰਚਿਆ ਤਾਂ ਦੁਕਾਨ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ, ਇਸ ਦੇ ਨਾਲ ਹੀ ਲਾਕਰ ਅਤੇ ਦਰਾਜਾਂ ਦੇ ਜ਼ਿੰਦਰੇ ਵੀ ਟੁੱਟੇ ਹੋਏ ਸਨ। ਚੋਰ ਦੁਕਾਨ ਦੇ ਉਪਰ ਵਾਲੇ ਪਾਸੇ ਤੋਂ ਲੋਹੇ ਦਾ ਗੇਟ ਤੋੜ ਕੇ ਦਾਖਲ ਹੋਏ ਅਤੇ 2 ਲੱਖ ਦੇ ਕਰੀਬ ਦਾ ਸਮਾਨ ਤੇ ਨਗਦੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਵਿੱਚ ਜੁਟੀ ਹੋਈ ਹੈ। ਵਾਰਦਾਤ ਵਾਲੀ ਥਾਂ ਤੇ ਜਾਇਜ਼ਾ ਲੈਣ ਪਹੁੰਚੇ ਏ ਐਸ ਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਦੁਕਾਨਦਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।