Moga news: ਪੁਲਿਸ ਨੇ ਮੂੰਹ ਢੱਕ ਕੇ ਮੋਟਰਸਾਇਕਲ ਚਲਾਉਣ 'ਤੇ ਲਗਾਈ ਰੋਕ, ਕੱਟੇ ਚਾਲਾਨ
🎬 Watch Now: Feature Video
Published : Oct 20, 2023, 8:35 AM IST
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਮੂੰਹ ਢੱਕ ਕੇ ਸਕੂਟਰ/ਮੋਟਰ ਸਾਈਕਲ ਚਲਾਉਣ 'ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਵੀ ਮੋਗਾ ਵਿੱਚ ਜ਼ਿਆਦਾ ਲੋਕ ਮੂੰਹ ਬੰਨ੍ਹ ਕੇ ਘੁੰਮ ਰਹੇ ਹਨ। ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜ਼ੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਹੀ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜ਼ਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।