ਮੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ,ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਕੀਤੀ ਅਪੀਲ - Moga Police appealed maintain the law and order
🎬 Watch Now: Feature Video
Published : Sep 26, 2023, 6:03 PM IST
ਮੋਗਾ : ਮੋਗਾ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਸੇ ਵੀ ਚੀਜ਼ ਬਾਰੇ ਕੋਈ ਗਲਤ ਜਾਂ ਸ਼ੱਕੀ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ।ਪੰਜਾਬ ਪੁਲਿਸ ਵੱਲੋਂ ਲਗਾਤਾਰ ਨਾਕੇਬੰਦੀ ਕਰਕੇ ਸ਼ਰਾਰਤੀ ਅਨਸਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਵੀ ਪੂਰੀ ਮੁਸਤੈਦੀ ਨਾਲ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਗਾ ਦੇ ਡੀ.ਐਸ.ਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਐਸ.ਐਸ.ਪੀ. ਮੋਗਾ ਵਿਖੇ ਐਨਲੰਚਲੀਅਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮੇਂ-ਸਮੇਂ 'ਤੇ ਨਾਕੇ ਲਾਏ ਜਾਂਦੇ ਹਨ ਅਤੇ ਫਲੈਗ ਮਾਰਚ ਵੀ ਕੀਤਾ ਜਾਂਦਾ ਹੈ ਤਾਂ ਜੋ ਜਨਤਾ ਅਤੇ ਪੁਲਸ ਦੀ ਆਪਸੀ ਤਾਲਮੇਲ ਬਣੀ ਰਹੇ।