ਲੋਕ ਸਭਾ 'ਚ ਗੂੰਜਿਆ ਐੱਮਐੱਸਪੀ ਅਤੇ ਕਿਸਾਨ-ਮਜ਼ਦੂਰਾਂ ਦੀ ਮੌਤ ਦਾ ਮਾਮਲਾ, ਸੰਤ ਸੀਚੇਵਾਲ ਨੇ ਚੁੱਕੀ ਆਵਾਜ਼ - ਕਿਸਾਨ ਅੰਦੋਲਨ
🎬 Watch Now: Feature Video
Published : Dec 11, 2023, 4:46 PM IST
ਲੋਕ ਸਭਾ 'ਚ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਵੱਲੋਂ ਇੱਕ ਵਾਰ ਫਿਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਗੱਲ ਕੀਤੀ ਗਈ। ਉਨ੍ਹਾਂ ਕਿਸਾਨਾਂ ਦਾ ਮੁੱਦਾ ਚੁੱਕਦੇ ਹੋਏ ਆਖਿਆ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਮੰਨਣ ਦਾ ਐਲਾਨ ਕੀਤਾ ਗਿਆ ਸੀ, ਪਰ ਉਹ ਐਲਾਨ ਸਿਰਫ਼ ਤੇ ਸਿਰਫ਼ ਐਲਾਨ ਹੀ ਰਹਿ ਗਿਆ। ਜ਼ਮੀਨੀ ਪੱਧਰ 'ਤੇ ਉਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਐਮ.ਐਸ.ਪੀ. ਦੀ ਗੱਲ ਕਰਦੇ ਆਖਿਆ ਕਿ 36 ਫਸਲਾਂ 'ਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਦੀ ਗੱਲ ਕੀਤੀ ਗਈ ਸੀ, ਪਰ ਸਿਰਫ਼ 2 ਫਸਲਾਂ 'ਤੇ ਹੀ ਕਿਸਾਨਾਂ ਨੂੰ ਐਮ.ਐਸ.ਪੀ ਮਿਲ ਰਹੀ ਹੈ। ਜਦਕਿ ਸਰਕਾਰ ਵੱਲੋਂ ਤਾਂ ਮੱਕੀ ਦੀ ਫ਼ਸਲ 'ਤੇ ਵੀ ਐਮ.ਐਸ.ਪੀ ਦੇਣ ਦੀ ਗੰਰਟੀ ਦਿੱਤੀ ਗਈ ਸੀ, ਪਰ ਇਹ ਗਰੰਟੀ ਮਹਿਜ਼ ਕਾਗਜ਼ਾਂ ਤੱਕ ਹੀ ਸੀਮਤ ਹੈ। ਉਹਨਾਂ ਨੇ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਉਨ੍ਹਾਂ ਆਖਿਆ ਕਿ ਫਸਲਾਂ 'ਤੇ ਐਮ.ਐਸ.ਪੀ ਨਾ ਮਿਲਣ ਕਾਰਨ ਕਿਸਾਨ ਨੂੰ ਬਹੁਤ ਘਾਟਾ ਪੈ ਰਿਹਾ ਹੈ। ਇਹੀ ਕਾਰਨ ਹੈ ਕਿਸਾਨਾਂ ਵੱਲੋਂ ਲਗਾਤਾਰ ਮੌਤ ਨੂੰ ਗਲੇ ਲਗਾਇਆ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰਦੇ ਉਨ੍ਹਾਂ ਆਖਿਆ ਕਿ ਹਰ ਰੋਜ਼ 114 ਕਿਸਾਨ- ਮਜ਼ਦੂਰ ਆਤਮ ਹੱਤਿਆ ਕਰ ਰਹੇ ਹਨ। ਜੋ ਕਿ ਬਹੁਤ ਹੀ ਚਿੰਤਾਂ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਇਸ ਦਿਸ਼ਾ ਅਤੇ ਦਸ਼ਾ ਵੱਲ ਬਹੁਤ ਧਿਆਨ ਦੇਣ ਦੀ ਲੋੜ ਹੈ।