ਤਰਨ ਤਾਰਨ 'ਚ ਸ਼ਖ਼ਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਪੁਰਾਣੀ ਰੰਜਿਸ਼ ਨੂੰ ਦੱਸਿਆ ਵਾਰਦਾਤ ਦਾ ਕਾਰਣ - ਗੁਰਮੀਤ ਸਿੰਘ
🎬 Watch Now: Feature Video


Published : Jan 10, 2024, 4:12 PM IST
ਜ਼ਿਲ੍ਹਾ ਤਰਨਤਾਰਨ ਅਧੀਨ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਨੇੜੇ ਕੋਟ ਮੁਹੰਮਦ ਖਾਂ ਸੜਕ ਉੱਤੇ ਦੇਰ ਰਾਤ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵੱਜੋਂ ਹੋਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਪੰਜਾਬ ਰੋਡਵੇਜ਼ ਤਰਨਤਾਰਨ ਵਿੱਚ ਆਰਜੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ। ਇਸ ਦੌਰਾਨ ਕੋਟ ਮੁਹੰਮਦ ਤੋਂ ਜਾਮਾਰਾਏ ਸੜਕ ਉੱਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਨਜ਼ਦੀਕ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਕਤਲ ਦੀ ਵਜ੍ਹਾ ਦੱਸਦਿਆਂ ਮੁਲਜ਼ਮਾਂ ਦੇ ਨਾਮ ਵੀ ਪੁਲਿਸ ਨੂੰ ਦਿੱਤੇ ਹਨ। ਡੀਐੱਸਪੀ ਗੋਇੰਦਵਾਲ ਰਵੀਸ਼ੇਰ ਸਿੰਘ ਵੱਲੋਂ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਅਰੰਭ ਕਰ ਦਿੱਤੀ ਗਈ।