Brother killed brother: ਪਾਣੀ ਪਿੱਛੇ ਭਰਾ ਨੇ ਭਰਾ ਦਾ ਕੀਤਾ ਕਤਲ, ਜਾਣੋ ਪੂਰਾ ਮਾਮਲਾ - ਪਾਣੀ ਦੀ ਵਾਰੀ ਪਿੱਛੇ ਭਰਾ ਨੇ ਭਰਾ ਦਾ ਕੀਤਾ ਕਤਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/10-10-2023/640-480-19726338-thumbnail-16x9-sd.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 10, 2023, 6:50 AM IST
|Updated : Oct 10, 2023, 7:56 AM IST
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਹਿਦੀਪੁਰ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਨੌਜਵਾਨ ਦਾ ਕਤਲ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹੀਦੀਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਘਰਾ ਦੇ ਕੋਲ ਆਪਣੀ ਜ਼ਮੀਨ ਵਿੱਚ ਝੋਨਾ ਵੱਢ ਕੇ ਖੇਤਾਂ ਨੂੰ ਪਾਣੀ ਲਗਾਇਆ ਹੋਇਆ ਸੀ ਕਿ ਉਸਦੇ ਚਚੇਰੇ ਭਰਾ ਪ੍ਰਭਜੀਤ ਸਿੰਘ ਵੱਲੋਂ ਉਸਦੀ ਜ਼ਮੀਨ ਵਿੱਚ ਪਾਣੀ ਪਾਉਣ ਨੂੰ ਲੈ ਤੇਜ਼ਧਾਰ ਹਥਿਆਰਾਂ ਨਾਲ ਰਸ਼ਪਾਲ ਸਿੰਘ ਉੱਪਰ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਉਧਰ ਇਸ ਮਾਮਲੇ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।