ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ - MansaNEWS IN PUNJABI
🎬 Watch Now: Feature Video
ਮਾਨਸਾ ਸਿੱਖੀ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ Gurdwara Singh Sabha Mansa ਤੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਵੱਲੋਂ ਕੀਤੀ ਗਈ। ਇਸ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ ਉੱਥੇ ਹੀ ਸਕੂਲੀ ਬੱਚਿਆਂ ਵੱਲੋਂ ਵੀ ਨਗਰ ਕੀਰਤਨ ਦੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਗੱਤਕਾ ਪਾਰਟੀ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਇਸ ਦੌਰਾਨ ਬੈਂਡ ਪਾਰਟੀ ਵੱਲੋਂ ਵੀ ਨਗਰ ਕੀਰਤਨ ਦੇ ਵਿੱਚ ਆਪਣੀ ਹਾਜ਼ਰੀ ਲਗਵਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚੇਗਾ ਅਤੇ ਕੱਲ ਪਾਠਾਂ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦੇ ਵਿੱਚ ਸਕੂਲੀ ਬੱਚਿਆਂ ਵੱਲੋਂ ਬੈਂਡ ਅਤੇ ਗੱਤਕਾ ਪਾਰਟੀ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਹੈ।
Last Updated : Feb 3, 2023, 8:31 PM IST