Shaheedi Diwas Guru Teg Bahadur Ji : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ - ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
🎬 Watch Now: Feature Video
Published : Dec 17, 2023, 4:54 PM IST
ਰੂਪਨਗਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਿਬਾਣਗੜ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸ਼ੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਅਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਨਗਰ ਕੀਰਤਨ ਨੂੰ ਰਵਾਨਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਪੰਜ ਪਿਆਰੇ ਅਤੇ ਪੰਜ ਨਿਸਾਨਸੀ ਸਿੰਘਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਂਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਨਗਰ ਕੀਰਤਨ 'ਚ ਪਹੁੰਚੇ ਸਿੰਘ ਸਾਹਿਬ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦੂਜਿਆਂ ਲਈ ਆਪਾ ਵਾਰਨ ਦੇ ਬਖ਼ਸ਼ਿਸ ਕੀਤੇ ਸਿਧਾਂਤ ਨੇ ਮਨੁੱਖਤਾ ਨੂੰ ਧਰਮ ਦੀ ਅਜ਼ਾਦੀ ਦਾ ਰਾਹ ਦਿਖਾਇਆ।
TAGGED:
Nagar Kirtan