ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ - ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ
🎬 Watch Now: Feature Video
ਫਤਿਹਗੜ੍ਹ ਸਾਹਿਬ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਰਦਾਸ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਕੀਤੀ ਗਈ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਫੁੱਲਾਂ ਨਾਲ ਸਜੇ ਅਸਥਾਨ ’ਤੇ ਬਿਰਾਜਮਾਨ ਕੀਤੇ ਗਏ। ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਨਗਰ ਦੇ ਨਾਲ ਚੱਲ ਰਹੀ ਸੀ।
Last Updated : Feb 3, 2023, 8:31 PM IST