ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਨਵ ਨਿਯੁਕਤ ਪੁਲਿਸ ਕਮਿਸ਼ਨਰ - Amritsar latest news in Punjabi
🎬 Watch Now: Feature Video
ਪਿਛਲੇ ਕੁਝ ਦਿਨ੍ਹਾਂ ਵਿੱਚ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦਾ ਲਾਅਨ ਆਰਡਰ ਦਿਨ ਪ੍ਰਤੀ ਦਿਨ ਵਿਗੜਦਾ ਜਾ ਰਿਹਾ ਸੀ। ਜਿਸ ਨੂੰ ਦੇਖਦੇ ਹੋਏ ਪੰਜਾਬ ਵਿਚ ਪੁਲਿਸ ਦੇ ਆਲਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਅਤੇ ਹੁਣ ਅੰਮ੍ਰਿਤਸਰ ਸ਼ਹਿਰ ਨੂੰ ਨਵੇਂ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਮਿਲੇ ਹਨ ਜੋ ਕਿ ਅੱਜ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਜਿਸ ਤੋਂ ਬਾਅਦ SGPC ਦੇ ਅਧਿਕਾਰੀਆਂ ਵੱਲੋਂ ਨਵ ਨਿਯੁਕਤ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ, ਇਸ ਦੌਰਾਨ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਉਹ ਬਹੁਤ ਪ੍ਰਦੂਸ਼ਣ ਨਸੀਬ ਹਨ ਜੋ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਜੁਆਇਨਿੰਗ ਹੈ ਤੇ ਜੁਆਇਨਿੰਗ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਅਤੇ ਗੁਰੂ ਰਾਮਦਾਸ ਦੇ ਚਰਨਾਂ ਵਿੱਚ ਅਰਦਾਸ ਕਰਨ ਪਹੁੰਚੇ ਹਨ ਕੀ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਸਕਣ।
Last Updated : Feb 3, 2023, 8:32 PM IST