Newly Married Girl Committ Suicide: ਦਾਜ ਦੀ ਭੇਟ ਚੜ੍ਹੀ ਨਵ ਵਿਆਹੁਤਾ ਕੁੜੀ!, ਜੀਵਨ ਲੀਲਾ ਕੀਤੀ ਸਮਾਪਤ - ਸੱਟਾਂ ਦੇ ਨਿਸ਼ਾਨ
🎬 Watch Now: Feature Video


Published : Nov 9, 2023, 7:34 PM IST
ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਜੱਸਲ ਦੀ ਰਹਿਣ ਵਾਲੀ ਨਵ ਵਿਆਹੁਤਾ ਨਵਦੀਪ ਕੌਰ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ 'ਤੇ ਮ੍ਰਿਤਕਾ ਦੇ ਭਰਾ ਦਾ ਇਲਜ਼ਾਮ ਹੈ ਕਿ ਉਸ ਦੀ ਭੈਣ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਜਿਸ ਤੋਂ ਕੁਝ ਸਮਾਂ ਬਾਅਦ ਹੀ ਉਸ ਦੇ ਸਹੁਰਾ ਪਰਿਵਾਰ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਸਹੁਰਿਆਂ ਤੋਂ ਫੋਨ ਆਉਣ ਤੋਂ ਬਾਅਦ ਹੀ ਉਸ ਦੀ ਮੌਤ ਦੀ ਜਾਣਕਾਰੀ ਮਿਲੀ ਤੇ ਜਦੋਂ ਉਹ ਸਾਰੇ ਕੁੜੀ ਦੇ ਸਹੁਰੇ ਘਰ ਗਏ ਤਾਂ ਸਾਰਾ ਪਰਿਵਾਰ ਉਥੋਂ ਫਰਾਰ ਸਨ। ਮ੍ਰਿਤਕਾ ਦੇ ਭਰਾ ਦਾ ਇਲਜ਼ਾਮ ਹੈ ਕਿ ਲੜਕੀ ਨੂੰ ਉਸ ਦੇ ਸਹੁਰਾ ਪਰਿਵਾਰ ਵਲੋਂ ਮਾਰਿਆ ਗਿਆ ਹੈ, ਕਿਉਂਕਿ ਉਸ ਦੇ ਸਿਰ ਅਤੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਜਿਸ 'ਚ ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਤੋਂ ਜਾਂਚ ਅਧਿਕਾਰੀ ਏ.ਐਸ.ਆਈ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰ ਦੇ ਬਿਆਨਾਂ 'ਤੇ ਮੁਲਜ਼ਮਾਂ 'ਤੇ ਪਰਚਾ ਦਰਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ।