ਧੂਰੀ ਪਹੁੰਚੇ CM ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਮਿਸਤਰੀ ਭਾਈਚਾਰੇ ਨੂੰ ਦਿੱਤੀ ਵਧਾਈਆਂ - ਵਿਸ਼ਵਕਰਮਾ ਦਿਵਸ ਮੌਕੇ ਮਿਸਤਰੀ ਭਾਈਚਾਰੇ ਨੂੰ ਦਿੱਤੀ ਵਧਾਈਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16739433-851-16739433-1666683376766.jpg)
ਵਿਸ਼ਵਕਰਮਾ ਦਿਵਸ ਮੌਕੇ ਮਿਸਤਰੀ ਭਾਈਚਾਰੇ ਨੂੰ ਵਧਾਈ ਦੇਣ ਦੇ ਲਈ ਹਲਕੇ ਧੂਰੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸਤਰੀ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਸ਼ਵਕਰਮਾ ਜੀ ਨੇ ਪੂਰੇ ਭਾਰਤ ਨੂੰ ਵਿਕਾਸ ਦੇ ਰਾਹ ਪਾਇਆ ਅਤੇ ਅਸੀਂ ਉਨ੍ਹਾਂ ਦੇ ਅੱਗੇ ਆਪਣਾ ਸਿਰ ਝੁਕਾਉਂਦੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਧੂਰੀ ਨਿਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਰੇਲਵੇ ਬ੍ਰਿਜ ਉਸ ਨੂੰ ਵੀ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ ਡਰਾਈਵਿੰਗ ਲਾਈਸੈਂਸ ਬਣਾਉਣ ਲਈ ਵੱਡਾ ਟਰੈਕ ਬਣੇਗਾ। ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਡੇਢ ਘੰਟਾ ਮੀਟਿੰਗ ਕਰਕੇ ਸਾਰੀਆਂ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
Last Updated : Feb 3, 2023, 8:30 PM IST