ਦਿਵਾਲੀ ਮੌਕੇ ਮੋਗਾ ਵਿਧਾਇਕ ਨੇ 25 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਦੇ ਰੂਪ 'ਚ ਤੋਹਫੇ - ਦਿਵਾਲੀ ਦਾ ਤਿਉਹਾਰ
🎬 Watch Now: Feature Video
Published : Nov 11, 2023, 9:24 PM IST
ਮੋਗਾ: ਦੇਸ਼ ਭਰ ਵਿੱਚ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਜ਼ਿਲ੍ਹੇ ਦੀਆਂ 25 ਆਂਗਣਵਾੜੀ ਵਰਕਰਾਂ ਦਿਵਾਲੀ ਦਾ ਤੋਹਫ਼ਾ ਦਿੰਦੇ ਹੋਏ ਆਪਣੇ ਦਫ਼ਤਰ 'ਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ। ਜਿਸ ਦੇ ਚੱਲਦੇ ਅੱਜ 25 ਦੇ ਕਰੀਬ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੌਰਾਨ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਆਪਣੀ ਵਿਧਾਇਕ ਦਾ ਧੰਨਵਾਦ ਕਰਦੇ ਹਨ ਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।