Road accident in Jalandhar: ਜਲੰਧਰ 'ਚ ਕਾਰ ਅਤੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ, ਇੱਕ ਦੀ ਮੌਤ ਦੋ ਗੰਭੀਰ ਜ਼ਖ਼ਮੀ - ਜਲੰਧਰ ਵਿੱਚ ਕਾਰ ਹਾਦਸਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/28-10-2023/640-480-19877032-607-19877032-1698455074984.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Oct 28, 2023, 6:41 AM IST
ਜਲੰਧਰ ਨੈਸ਼ਨਲ ਹਾਈਵੇਅ 'ਤੇ ਵਿਧੀਪੁਰ ਫਾਟਕ ਨੇੜੇ ਕਾਰ ਅਤੇ ਟੈਂਕਰ ਵਿਚਕਾਰ ਜ਼ਬਰਦਸਤ ਟੱਕਰ (Heavy collision between car and tanker) ਹੋ ਗਈ। ਦੱਸਿਆ ਜਾ ਰਿਹਾ ਹੈ ਕ ਤੇਜ਼ ਰਫ਼ਤਾਰ ਕਾਰ ਖੜ੍ਹੇ ਤੇਲ ਟੈਂਕਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ (Accidental death of the person) ਇੱਕ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਸਤਿਆਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਹਾਦਸੇ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਨੂੰ ਵਾਹਨ ਤੋਂ ਬਾਹਰ ਕੱਢਿਆ ਗਿਆ।