ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਵਾਪਰਿਆ ਸੜਕ ਹਾਦਸਾ, ਬਜ਼ੁਰਗ ਔਰਤ ਦੀ ਮੌਤ ਤੇ ਕਈ ਜ਼ਖ਼ਮੀ - ਸੜਕ ਹਾਦਸਾ
🎬 Watch Now: Feature Video
Published : Jan 19, 2024, 10:14 AM IST
Road Accident At Ferozepur: ਪੰਜਾਬ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ। ਉੱਥੇ ਹੀ, ਫਿਰੋਜ਼ਪੁਰ ਵਿੱਚ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰਿਆ। ਤਾਜ਼ਾ ਮਾਮਲਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਤੋ ਹੈ, ਜਿੱਥੇ ਪਿੰਡ ਲਲਚੀਆਂ ਨੇੜੇ ਸੜਕ ਹਾਦਸਾ ਵਾਪਰ ਗਿਆ। ਚੰਡੀਗੜ ਤੋਂ ਆ ਰਹੀ ਇੱਕ ਕਾਰ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰਾ ਗਈ। ਕਾਰ ਵਿੱਚ ਸਵਾਰ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ ਹੋਰ ਸਵਾਰੀਆਂ ਵੀ ਜ਼ਖਮੀ ਹੋ ਗਈਆਂ। ਜਦਕਿ, ਬੱਸ ਵਿੱਚ ਸਵਾਰ ਸਵਾਰੀਆਂ ਵਾਲ-ਵਾਲ ਬਚ ਗਈਆਂ। ਬੱਸ ਸੜਕ ਦੇ ਇੱਕ ਪਾਸੇ ਜਾ ਡਿੱਗੀ। ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਉੱਤੇ ਇਸ ਸੜਕ ਹਾਦਸੇ ਬਾਰੇ ਜਾਣਕਾਰੀ ਮਿਲੀ, ਤਾਂ ਉਹ ਜਲਦ ਇੱਥੇ ਪਹੁੰਚੇ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ।