ਆਪਰੇਸ਼ਨ CASO ਤਹਿਤ ਪਠਾਨਕੋਟ ਵਿੱਚ ਪੁਲਿਸ ਦੀ ਕਾਰਵਾਈ, ਹੈਰੋਇਨ ਸਣੇ 1 ਮੁਲਜ਼ਮ ਗ੍ਰਿਫਤਾਰ - Pathankot Police
🎬 Watch Now: Feature Video


Published : Jan 9, 2024, 5:31 PM IST
ਪਠਾਨਕੋਟ ਦੇ ਸੁਜਾਨਪੁਰ ਵਿਖੇ ਪੁਲਿਸ ਵਲੋਂ ਆਪਰੇਸ਼ਨ CASO ਤਹਿਤ ਘਰਾਂ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਇਕ ਸ਼ਖਸ ਨੂੰ ਕਾਬੂ ਕੀਤਾ ਜਿਸ ਤੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪਠਾਨਕੋਟ ਪੁਲਿਸ ਵੱਲੋਂ ਨਸ਼ਾ ਤਸਕਰੀ ਉੱਤੇ ਨੱਥ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਉੱਤੇ ਚੱਲਦੇ ਹੀ ਪੰਜਾਬ ਦੇ ਨਾਲ ਲੱਗਦੀ ਜੰਮੂ-ਕਸ਼ਮੀਰ ਅਤੇ ਹਿਮਾਚਲ ਦੀ ਸੀਮਾ ਦੇ ਉੱਤੇ ਵੀ ਪੁਲਿਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਪੁਲਿਸ ਲਗਾਤਾਰ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਉੱਤੇ ਨੱਥ ਪਾ ਰਹੀ ਹੈ ਜਿਸ ਦੇ ਚੱਲਦੇ ਵੱਖ-ਵੱਖ ਥਾਣਿਆਂ ਵਿੱਚ ਪੁਲਿਸ ਵੱਲੋਂ ਕਈ ਮਾਮਲੇ ਦਰਜ ਵੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਜਾਨਪੁਰ ਥਾਣੇ ਦੇ ਥਾਣਾ ਮੁਖੀ ਨੇ ਦੱਸਿਆ ਕਿ ਅੱਜ ਆਪਰੇਸ਼ਨ ਕੈਸੋ ਤਹਿਤ ਪੁਲਿਸ ਵਲੋਂ ਥਾਂ-ਥਾਂ ਉੱਤੇ ਛਾਪੇਮਾਰੀ ਕੀਤੀ ਗਈ ਸੀ ਜਿਸ ਦੌਰਾਨ ਪੁਲਿਸ ਨੂੰ ਸਫ਼ਲਤਾ ਹਾਸਿਲ ਹੋਈ ਹੈ ਅਤੇ ਇਕ ਸਖਸ਼ ਨੂੰ 12 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜ੍ਹੇ ਗਏ ਸਖ਼ਸ਼ ਉੱਤੇ ਪਹਿਲਾਂ ਵੀ ਮਾਮਲੇ ਦਰਜ ਹਨ।