ਨਸ਼ੇ ਖ਼ਿਲਾਫ਼ ਹਾਕੀ ਦੇ ਮੈਚ ਦਾ ਰੋਪੜ ਵਿੱਚ ਪੰਜਾਬ ਪੁਲਿਸ ਵੱਲੋਂ ਆਯੋਜਨ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਤਮਾਮ ਅਧਿਕਾਰੀ ਕਰਨਗੇ ਸ਼ਿਰਕਤ - ਤਰੀ ਪੰਜਾਬ ਭਗਵੰਤ ਸਿੰਘ ਮਾਨ

🎬 Watch Now: Feature Video

thumbnail

By ETV Bharat Punjabi Team

Published : Dec 7, 2023, 6:52 AM IST

ਪੰਜਾਬ ਨੂੰ ਮੁੜ ਰੰਗਲਾ ਬਣਾਉਣ ਅਤੇ ਸੂਬੇ 'ਚੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਪੰਜਾਬ ਅੰਗੇਸਟ ਡਰੱਗ ਮੁਹਿੰਮ (Punjab Anti Drug Campaign ) ਤਹਿਤ ਅੱਜ ਰੂਪਨਗਰ ਪੁਲਿਸ ਵੱਲੋਂ ਹਾਕੀ ਦੇ ਮੈਚ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਗੁਲਣੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੂਪਨਗਰ ਪੁਲਿਸ ਵੱਲੋਂ 7 ਦਸੰਬਰ ਦਿਨ ਵੀਰਵਾਰ ਨੂੰ ਦੁਪਹਿਰ 11 ਵਜੇ ਹਾਕਸ ਕਲੱਬ ਵਿਖੇ ਹਾਕੀ ਦਾ ਮੈਚ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਹੋਣਗੇ। ਇਸ ਸਮਾਗਮ ਦਾ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਲਗਭਗ 1200 ਵਿਦਿਆਰਥੀ ਆਨੰਦ ਲੈਣਗੇ। ਉਨ੍ਹਾਂ ਵਿਦਿਆਰਥੀਆਂ ਤੋਂ ਇਲਾਵਾ ਹੋਰ ਨੌਜਵਾਨਾਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਖਿਲਾਫ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਸਫਲ ਕੀਤਾ ਜਾ ਸਕੇ। 

 

ABOUT THE AUTHOR

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.