ਆਊਟਸੋਰਸਿੰਗ ਕਰਮਚਾਰੀਆਂ ਵੱਲੋਂ ਪਾਣੀ ਵਾਲੀ ਟੈਂਕੀ ਉੱਤੇ ਰੋਸ ਪ੍ਰਦਰਸ਼ਨ - ਮਾਨਸਾ ਵਿਖੇ ਆਊਟਸੋਰਸਿੰਗ ਕਰਮਚਾਰੀਆਂ ਵੱਲੋਂ ਧਰਨਾ
🎬 Watch Now: Feature Video
ਮਾਨਸਾ: ਜਲ ਸਪਲਾਈ ਵਿਭਾਗ ਵਿਚ ਲਿਸਟਮਿੰਟ ਤੇ ਆਊਟਸੋਰਸਿੰਗ ਉੱਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਭਰ ਦੇ ਵਿੱਚ ਵਾਟਰ ਵਰਕਸ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਵੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਬਾਹਰ ਵਾਟਰ ਵਰਕਸ ਦੀ ਟੈਂਕੀ ਤੇ ਚੜ੍ਹ ਕਈ ਕਰਮਚਾਰੀਆਂ ਨੇ Outsourcing workers protest in Mansa ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਸਰਕਾਰ ਤੁਰੰਤ ਉਨ੍ਹਾਂ ਨੂੰ ਰੈਗੂਲਰ ਕਰੇ ਅਤੇ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕਰੇ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹਨ ਅਤੇ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। Outsourcing workers protest in Jawaharke village
Last Updated : Feb 3, 2023, 8:31 PM IST