DSGMC: ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
🎬 Watch Now: Feature Video
Published : Oct 24, 2023, 4:35 PM IST
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚੇ । ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਂੋ ਹਿਸਾਬ ਲੈਣ ਦੀ ਵੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਉਹਨਾਂ ਨੂੰ ਸਕੂਲਾਂ ਤੋਂ 400 ਕਰੋੜ ਰੁਪਏ ਦੇ ਕਰੀਬ ਕਰਜ਼ਾ ਚੜ ਚੁੱਕਾ ਹੈ ਅਤੇ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੁਲਾ ਕੇ ਉਹਨਾਂ ਤੋਂ ਹਿਸਾਬ ਲਿਆ ਜਾਵੇ ਕਿ ਆਖਰ ਇਹਨਾਂ ਕਰਜ਼ਾ ਕਿਸ ਤਰੀਕੇ ਨਾਲ ਦਿੱਲੀ ਕਮੇਟੀ ਦੇ ਉੱਪਰ ਚੜਿਆ ਅਤੇ ਪੰਜਾਬ ਵਿੱਚ ਦਿੱਲੀ ਕਮੇਟੀ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖਿਲਾਫ ਮੁਹਿੰਮ 'ਤੇ ਦਿੱਲੀ ਕਮੇਟੀ ਵੱਲੋਂ ਛਕਾਏ ਜਾ ਰਿਹਾ ਅੰਮ੍ਰਿਤ ਦਾ ਵੀ ਦਿੱਲੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਆ ਕੇ ਹਿਸਾਬ ਦਵੇ।