ਅੰਤਰਰਾਜੀ ਨਾਕਾਬੰਦੀ ਦੌਰਾਨ 3 ਕਿਲੋ ਹੈਰੋਇਨ ਸਣੇ 3 ਕਾਬੂ - ਦੀਵਾਲੀ ਦੇ ਤਿਉਹਾਰ
🎬 Watch Now: Feature Video
ਬਠਿੰਡਾ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਲਗਾਏ ਗਏ ਇੰਟਰਸਟੇਟ ਨਾਕੇ ਉੱਤੇ ਪੁਲਿਸ ਚੌਕੀ ਪਥਰਾਲਾ ਵੱਲੋਂ ਤਿੰਨ ਨੌਜਵਾਨਾਂ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਤਿੰਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਹੈ। ਐਸਐਸਪੀ ਬਠਿੰਡਾ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਠਿੰਡਾ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਦੇ ਚੱਲਦਿਆਂ ਪੁਲਿਸ ਵੱਲੋਂ ਬਠਿੰਡਾ ਡੱਬਵਾਲੀ ਰੋਡ 'ਤੇ ਅੰਤਰਰਾਜੀ ਨਾਕਾਬੰਦੀ ਕੀਤੀ ਗਈ ਸੀ। 3 ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 3 ਕਿਲੋ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:30 PM IST