ਅੰਮ੍ਰਿਤਸਰ 'ਚ ਮਨੀ ਟ੍ਰਾਂਸਫਰ ਦੀ ਦੁਕਾਨ ਤੋਂ ਲੁੱਟ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਲੁੱਟ ਕਰਨ ਵਾਲੇ ਚਾਰ ਮੁਲਜ਼ਮ ਕਾਬੂ
🎬 Watch Now: Feature Video
Published : Nov 16, 2023, 8:18 PM IST
ਅੰਮ੍ਰਿਤਸਰ ਦੇ ਥਾਣਾ ਸੀ ਡਿਵੀਜ਼ਨ ਅਧੀਨ ਇਲਾਕੇ ਵਿੱਚ ਇੱਕ ਮਨੀ ਟ੍ਰਾਂਸਫਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਹਿਲਾਂ ਹੀ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਸੀ ਅਤੇ ਹੁਣ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਇਸ ਵਾਰਦਾਤ ਦੇ ਮੁੱਖ ਸ਼ਾਜਿਸ਼ ਕਰਤਾ ਸੰਦੀਪ ਕੁਮਾਰ ਉਰਫ ਸੰਜੂ ਨੂੰ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ਜਾਣਕਾਰੀ ਦਿੰਦਿਆਂ ਏਸੀਪੀ ਖੁਸ਼ਬੀਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਮਨੀ ਟ੍ਰਾਂਸਫਰ ਦੀ ਦੁਕਾਨ ਤੋਂ ਹੋਈ ਲੁੱਟ ਮਾਮਲੇ ਵਿੱਚ ਮੁੱਖ ਮੁਲਜ਼ਮ ਸੰਦੀਪ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੇ ਕੋਲੋਂ 32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ ਵਾਰਦਾਤ ਸਮੇਂ ਵਰਤੀ ਐਕਟਿਵਾ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਕੋਹ ਕੀਤੀ ਰਕਮ ਵਿਚੋਂ 10 ਹਜ਼ਾਰ ਵੀ ਬਰਾਮਦ ਕਰ ਲਏ ਹਨ।