ਮੋਗਾ 'ਚ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਲੁੱਟ ਦੇ ਵਾਹਨ ਵੀ ਬਰਾਮਦ - Moga Crime News
🎬 Watch Now: Feature Video
Published : Dec 22, 2023, 5:28 PM IST
Police arrested three robbers: ਮੋਗਾ ਪੁਲਿਸ ਅਧੀਨ ਆਉਂਦੇ ਥਾਣਾ ਅਜੀਤਵਾਲ ਪੁਲਿਸ ਨੂੰ ਉਸ ਵੱਡੀ ਸਮੇਂ ਸਫਲਤਾ ਮਿਲੀ ਜਦੋਂ ਪੁਲਿਸ ਨੇ ਪਿੰਡ ਢੁੱਡੀ ਕੋਲ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਇਹ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਨੇ ਲੁਟੇਰਿਆਂ ਕਬਜ਼ੇ ਵਿੱਚੋਂ ਮੋਟਰਸਾਈਕਲ ਅਤੇ ਦੋ ਖਿਡੌਣਾ ਪਿਸਤੌਲ ਬਰਾਮਦ ਕੀਤੇ। ਇਹ ਲੁਟੇਰੇ ਖਿਡੌਣਾ ਪਿਸਤੌਲ ਦਿਖਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਮੁਤਾਬਿਕ ਮੁਲਜ਼ਮ ਨਸ਼ੇ ਦੇ ਆਦੀ ਸਨ ਅਤੇ ਸਿਰਫ ਨਸ਼ਾ ਖਰੀਦਣ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਹੋਰ ਪੁੱਛਗਿੱਛ ਲਈ ਅਦਾਲਤ ਤੋਂ ਮੁਲਜ਼ਮਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।