ਬਠਿੰਡਾ ਦੇ ਸਪਾ ਸੈਂਟਰ 'ਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਮੁੰਡੇ-ਕੁੜੀਆਂ ਨੂੰ ਪੁਲਿਸ ਨੇ ਕਾਬੂ ਕੀਤਾ - police intercepted boys and girls
🎬 Watch Now: Feature Video
Published : Dec 26, 2023, 3:11 PM IST
ਬਠਿੰਡਾ: ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਵੱਲੋਂ ਵਿੱਢੀ ਗਈ ਮੁਹਿਮ ਤਹਿਤ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਬਠਿੰਡਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਸਪਾ ਸੈਂਟਰ 'ਤੇ ਰੇਡ ਕੀਤੀ। ਇਸ ਦੌਰਾਨ ਸਪਾ ਸੈਂਟਰ ਵਿੱਚੋਂ ਚਾਰ ਲੜਕੇ ਅਤੇ ਦੋ ਲੜਕੀਆਂ ਨੂੰ ਇਤਰਾਜ਼ ਯੋਗ ਹਾਲਤ ਵਿੱਚ ਪੁਲਿਸ ਵੱਲੋਂ ਫੜਿਆ ਗਿਆ। ਇਸ ਮੌਕੇ ਥਾਣਾ ਸਿਵਲ ਲਾਈਨ ਦੇ ਐਸਐਚ ਓ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇਸ ਸੈਂਟਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਕਰ ਕੇ ਛਾਪੇਮਾਰੀ ਕੀਤੀ ਗਈ ਤਾਂ ਇਹਨਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਹੁਣ ਇਹਨਾਂ ਖਿਲਾਫ ਵੱਖ-ਵੱਖ ਧਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕਿਸੇ ਗੈਰ ਕਾਨੂੰਨੀ ਕੰਮ ਨਾਲ ਸਬੰਧਤ ਹਨ ਕਿ ਨਹੀਂ। ਇਸ ਦੌਰਾਨ ਪੁਲਿਸ ਅਧਿਕਾਰੀਆਂ ਕਿਹਾ ਕਿ ਵੱਖ ਵੱਖ ਅਦਾਰਿਆਂ ਦੇ ਮਾਲਕਾਂ ਨੂੰ ਚਿਤਾਤਾਵਨੀ ਦਿੱਤੀ ਕਿ ਉਹ ਪ੍ਰਸ਼ਾਸਨ ਤੋਂ ਬਣਦੀਆਂ ਪਰਮੀਸ਼ਨਾਂ ਲੈਣ ਤੋਂ ਬਾਅਦ ਹੀ ਕਾਰੋਬਾਰ ਕਰਨ। ਜੇਕਰ ਅਜਿਹਾ ਨਹੀਂ ਕਰਦੇ ਤਾਂ ਉਹਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।(prostitution in spa center of bathinda)