Police March in Memory of Martyrs : ਕਪੂਰਥਲਾ 'ਚ ਸ਼ਹੀਦਾਂ ਦੀ ਯਾਦ ਵਿੱਚ ਪੁਲਿਸ ਵੱਲੋਂ ਮਾਰਚ
🎬 Watch Now: Feature Video
ਕਪੂਰਥਲਾ ਪੁਲਿਸ ਵੱਲੋਂ ਪੈਦਲ ਮਾਰਚ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾਂ ਕਪੂਰਥਲਾ ਦੇ ਸਹਿਯੋਗ ਨਾਲ ਕੀਤਾ ਗਿਆ। ਪੁਲਿਸ ਦੇ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੁਲਿਸ ਦੇ ਸ਼ਹੀਦਾਂ ਦੇ ਇਤਿਹਾਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪੁਲਿਸ ਯਾਦਗਾਰੀ ਦਿਨ ਦਾ ਇਤਿਹਾਸ 21 ਅਕਤੂਬਰ 1959 ਦੇ ਦਿਨ ਦੀ ਯਾਦ ਦਿਵਾਉਂਦਾ ਹੈ ਜਦੋਂ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਵਾਲੀ ਸੀ. ਆਰ.ਪੀ.ਐਫ. ਦੀ ਇਕ ਗਸ਼ਤ ਪਾਰਟੀ ਉਪਰ ਚੀਨੀ ਸੈਨਿਕਾਂ ਨੇ ਲੱਦਾਖ ਦੀਆਂ ਉੱਚੀਆਂ ਬਰਫੀਆਂ ਪਹਾੜੀਆਂ ਵਿਚ ਘਿਰਿਆ ਹੋਇਆ "ਹਾਟ ਸਪ੍ਰਿੰਗਜ਼" ਵਿਖੇ ਹਮਲਾ ਕਰ ਦਿੱਤਾ ਸੀ। ਪੁਲਿਸ ਵੱਲੋਂ ਹਰ ਸਾਲ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ।