ਇੱਕ ਕਰੋੜ ਦੀ ਲੁੱਟ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ,ਸਾਰੇ ਮੁਲਜ਼ਮ ਗ੍ਰਿਫ਼ਤਾਰ - ਪ੍ਰਾਪਰਟੀ ਡੀਲਰ ਤੋਂ ਕੁੱਝ ਸ਼ਰਾਰਤੀ ਅਨਸਰਾਂ ਨੇ ਕਰੋੜਾਂ ਰੁਪਏ ਲੁੱਟ ਲਏ
🎬 Watch Now: Feature Video
ਕੁੱਝ ਦਿਨ ਪਹਿਲਾਂ ਡੇਰਾਬੱਸੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ ਕੁੱਝ ਸ਼ਰਾਰਤੀ ਅਨਸਰਾਂ ਨੇ ਕਰੋੜਾਂ ਰੁਪਏ ਲੁੱਟ ਲਏ ਸਨ। ਬਦਮਾਸ਼ਾਂ ਨੇ ਗੋਲੀ ਚਲਾ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਇਸ ਦੌਰਾਨ ਬਰਵਾਲਾ ਚੌਕ ਨੇੜੇ ਐੱਸਬੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਤੋਂ ਕਰੋੜਾਂ ਰੁਪਏ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਮੁਹੰਮਦ ਸਾਜਿਦ ਨਾਮ ਦੇ ਵਿਅਕਤੀ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਐਸਐਸਪੀ ਮੋਹਾਲੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਸੀਂ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਡੇਰਾਬੱਸੀ 'ਚ ਇੱਕ ਕਰੋੜ ਦੀ ਲੁੱਟ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੋਸ਼ੀਆਂ ਕੋਲੋਂ ਇਕ ਕਰੋੜ ਰੁਪਏ ਦੀ ਲੁੱਟ ਕੀਤੀ ਗਈ ਹੈ। ਇਨ੍ਹਾਂ ਕੋਲੋਂ ਦੇਸੀ ਰਿਵਾਲਵਰ ਅਤੇ ਲੁੱਟ-ਖੋਹ 'ਚ ਵਰਤੇ ਗਏ 2 ਵਾਹਨ ਬਰਾਮਦ ਕੀਤੇ ਗਏ ਹਨ ਅਤੇ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਇਨ੍ਹਾਂ ਦੋਸ਼ੀਆਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ।
Last Updated : Feb 3, 2023, 8:24 PM IST