ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਦੇ ਸਮੇਂ ਥਾਣਾ ਸਰਹਾਲੀ ਪੁਲਿਸ ਨੇ ਕੀਤੀ ਰੇਡ, ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ
🎬 Watch Now: Feature Video
ਤਰਨਤਾਰਨ : ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਚੰਬਲ ਵਿਖੇ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਦੇ ਸਮੇਂ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਪੁਲਿਸ ਨੇ ਤਿੰਨ ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਮਸ਼ੀਨ ਨੂੰ ਹਿਰਾਸਤ ਵਿੱਚ ਲੈ ਕੇ ਇੱਕ ਵਿਅਕਤੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਉੱਤੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਚੰਬਲ ਵਿਖੇ ਸੁਖਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਸੇਰੋਂ ਜੋ ਪਿੰਡ ਚੰਬਲ ਆਪਣੀ ਜ਼ਮੀਨ ਵਿੱਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਕਰ ਰਿਹਾ ਹੈ ਅਤੇ ਕਾਫ਼ੀ ਡੂੰਘਾਈ ਵਿੱਚ ਪੁੱਟ ਕੇ ਮਿੱਟੀ ਵੇਚ ਰਿਹਾ ਹੈ। ਜਿਸ ਉੱਤੇ ਕਾਰਵਾਈ ਕਰਦੇ ਹੋਏ ਮਾਈਨਿੰਗ ਇੰਸਪੈਕਟਰ ਨੂੰ ਨਾਲ ਲੈ ਕੇ ਉਨ੍ਹਾਂ ਵੱਲੋਂ ਰੇਡ ਕੀਤੀ ਗਈ ਤਾਂ ਉੱਥੋਂ ਮੌਕੇ ਉੱਤੇ ਸੁਖਵਿੰਦਰ ਸਿੰਘ ਅਤੇ ਉਸਦੇ ਸਾਥੀ ਫ਼ਰਾਰ ਹੋ ਗਏ। ਪੁਲਿਸ ਨੇ ਇੱਕ ਵਿਅਕਤੀ ਗ੍ਰਿਫ਼ਤਾਰ ਕਰ ਕੇ ਅਣਪਛਾਤੇ ਵਿਅਕਤੀਆਂ ਉੱਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:23 PM IST