ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮਾਈਨਿੰਗ ਪਾਲਿਸੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ - Punjab government
🎬 Watch Now: Feature Video
Published : Jan 10, 2024, 10:40 PM IST
ਪਠਾਨਕੋਟ: ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮਾਈਨਿੰਗ ਨੀਤੀ ਨਾ ਬਣਾਏ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੁੱਧ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਪਾਲਿਸੀ ਨਾ ਹੋਣ ਕਾਰਨ ਪੰਜਾਬ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਇੱਕ ਪਾਸੇ ਤਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਮਾਈਨਿੰਗ ਤੋਂ ਕਰੋੜਾਂ ਦਾ ਮਾਲੀਆ ਇਕੱਠਾ ਕਰੇਗੀ ਅਤੇ ਇਸ ਨੂੰ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਵੇਗਾ ਪਰ ਹੁਣ ਸਰਕਾਰ ਨੂੰ ਸੱਤਾ ਵਿੱਚ ਆਏ 2 ਸਾਲ ਦਾ ਸਮਾਂ ਹੋਣ ਜਾ ਰਿਹਾ ਹੈ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਪਾਲਿਸੀ ਨੂੰ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਰੈਸ਼ਰ ਚੱਲ ਰਹੇ ਹਨ ਤਾਂ ਇਹ ਕਿਸ ਦੇ ਕਹਿਣ 'ਤੇ ਚੱਲ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮਾਈਨਿੰਗ ਪਾਲਿਸੀ ਨੂੰ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਜਦਕਿ ਕੁਝ ਲੋਕ ਮਿਲੀਭੁਗਤ ਕਰਕੇ ਆਪਣੇ ਕਰੱਸ਼ਰ ਚਲਾ ਰਹੇ ਹਨ ਅਤੇ ਰੇਤਾ-ਬੱਜਰੀ ਮਹਿੰਗੇ ਭਾਅ ਵੇਚ ਕੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਪਾਸੇ ਜ਼ਿਆਦਾ ਧਿਆਨ ਨਹੀਂ ਦਿੱਤਾ ਤਾਂ ਉਹ ਪੰਜਾਬ ਸਰਕਾਰ ਦਾ ਸਖ਼ਤ ਵਿਰੋਧ ਕਰਨਗੇ। ਦੱਸ ਦਈਏ ਕੁੱਝ ਦਿਨ ਪਹਿਲਾਂ ਵਿਧਾਇਕ ਜੋਗਿੰਦਰ ਪਾਲ ਨੂੰ ਵੀ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਕੇ ਗ੍ਰਿਫਤਾਰ ਕੀਤਾ ਸੀ, ਜ਼ਮਾਨਤ 'ਤੇ ਬਾਹਰ ਆਏ ਜੋਗਿੰਦਰ ਪਾਲ ਨੇ ਪੰਜਾਬ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ ਹੈ।