Fatehgarh Sahib News: ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਸੂਬਾ ਸਰਕਾਰ ਖਿਲਾਫ ਰੋਸ, ਕਿਹਾ 'ਸਰਕਾਰ ਕਰ ਰਹੀ ਧੱਕੇਸ਼ਾਹੀ'
🎬 Watch Now: Feature Video
Published : Dec 9, 2023, 1:18 PM IST
ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋ ਡੀ.ਸੀ.ਦਫਤਰ ਦੇ ਗੇਟ ਤੋਂ ਆਮ ਆਦਮੀ ਪਾਰਟੀ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫਤਰ ਤੱਕ ਪੰਜਾਬ ਸਰਕਾਰ ਦੇ ਖਿਲਾਫ ਰੋਸ ਰੈਲੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂ ਲਖਬੀਰ ਸਿੰਘ ਭੱਟੀ ਨੇ ਕਿਹਾ ਕਿ ਆਪਣੀ ਮੰਗਾਂ ਨੂੰ ਲੈਕੇ ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਜਾਣ ਦੇ ਬਾਵਜੂਦ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਕਰਮਚਾਰੀਆਂ ਦੇ ਹੱਕ ਪੁਰਾਣੀ ਪੈਨਸ਼ਨ ਬਹਾਲੀ ਲਈ ਜਾਰੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਇਕ ਸਾਲ ਤੋਂ ਵੱਧ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਡੀ.ਏ.ਦੀ ਕੋਈ ਕਿਸ਼ਤ ਰਲੀਜ਼ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਨਾਲ ਦੇ ਸੂਬਿਆਂ ਵੱਲੋਂ ਕੇਂਦਰ ਦੀ ਤਰਜ ਤੇ ਆਪਣੇ ਕਰਮਚਾਰੀਆਂ ਨੂੰ 46% ਡੀ.ਏ. ਆਪਣੇ ਕਰਮਚਾਰੀਆਂ ਨੂੰ ਦਿੱਤਾ ਜਾ ਰਿਹਾ ਹੈ,ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਸਿਰਫ 34% ਡੀ.ਏ. ਦਿੱਤਾ ਜਾ ਰਿਹਾ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ।