DTF ਟੀਚਰਾਂ ਵੱਲੋਂ ਬਦਲੀ ਦੇ ਵਿਰੋਧ ਵਿਚ ਧਰਨਾ ਪ੍ਰਦਰਸ਼ਨ

By

Published : Nov 20, 2022, 12:45 PM IST

Updated : Feb 3, 2023, 8:33 PM IST

thumbnail
ਫਿਰੋਜ਼ਪੁਰ: ਸੰਗਰੂਰ ਵਿੱਚ DEO ਵੱਲੋਂ ਕੁਝ ਅਧਿਆਪਕਾਂ ਦੀ ਬਦਲੀ ਕਰਨ ਨੂੰ ਲੈ ਕੇ DTF ਦੇ ਆਗੂਆਂ ਵੱਲੋਂ ਜ਼ੀਰਾ ਦੇ ਘੰਟਾ ਘਰ ਚੌਂਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਇਸ ਮੌਕੇ ਆਗੂਆਂ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੇ ਕੁਝ ਸਾਥੀਆਂ ਨੂੰ DEO ਵੱਲੋਂ ਬਦਲੇ ਦੀ ਭਾਵਨਾ ਨਾਲ ਬਦਲੀ ਕਰਦੇ ਹੋਏ ਸੰਗਰੂਰ ਤੋਂ ਮੋਗਾ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਦੋਸ਼ ਸਿਰਫ ਇੰਨਾ ਹੀ ਸੀ ਕਿ ਉਹ ਗਰੀਬ ਬੱਚਿਆਂ ਨੂੰ ਟੂਰ ਤੇ ਲੈ ਕੇ ਜਾਣਾ ਚਾਹੁੰਦੇ ਸਨ ਜਦ ਕਿ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਬੱਚਿਆਂ ਨੂੰ ਵਿਦੇਸ਼ਾਂ ਦੇ ਦੌਰੇ ਕਰਵਾਏ ਜਾਣਗੇ ਪਰ ਇਸ ਤਰਾਂ ਦੀ ਦੋਗਲੀ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਜਦ ਤੱਕ ਸਾਡੇ ਸਾਥੀਆਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਇਹ ਧਰਨੇ ਜਾਰੀ ਰਹਿਣਗੇ ਤੇ ਅੱਗੇ ਵੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:33 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.