ਅਬਾਦਕਾਰ ਕਿਸਾਨਾਂ ਦੀ ਜ਼ਮੀਨ ਉੱਤੇ ਕਬਜ਼ਾ ਕਰਨ ਕਰਕੇ ਕਿਸਾਨਾਂ ਵੱਲੋਂ ਵਿਰੋਧ - ਫਿਰੋਜ਼ਪੁਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
🎬 Watch Now: Feature Video
ਫਿਰੋਜ਼ਪੁਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਮੱਲਾਂ ਵਾਲਾ ਦੇ ਪਿੰਡ ਦੀਨੇ ਕੇ ਵਿਚ ਅਬਾਦਕਾਰ ਕਿਸਾਨਾਂ ਤੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਲੈਣ ਦਾ ਟਾਇਮ ਰੱਖਿਆ ਹੈ ਜਿਸ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਬੀਕੇਯੂ ਉਗਰਾਹਾਂ ਦੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਬੀਬੀਆਂ ਸਮੇਤ ਡੱਟੇ ਹੋਏ ਹਨ। ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਜ਼ਿਲ੍ਹਾ ਕਿਸਾਨ ਆਗੂ ਗੁਰਮੇਲ ਸਿੰਘ ਫੱਤੇ ਵਾਲਾ ਤੇ ਸਾਹਬ ਸਿੰਘ ਦੀਨੇ ਕੇ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਅਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਤੇ ਪ੍ਰਸਾਸਨ ਦੁਆਰਾ ਧੱਕੇਸ਼ਾਹੀ ਨਾਲ ਕਬਜ਼ੇ ਕਰਨ 'ਤੇ ਲੱਗੀ ਹੋਈ ਹੈ। ਭਗਵੰਤ ਮਾਨ ਸਰਕਾਰ ਨੇ ਕਿਹਾ ਸੀ ਕਿ ਢਾਈ ਤੋਂ ਪੰਜ ਏਕੜ ਵਾਲੇ ਕਿਸਾਨਾਂ ਨੂੰ ਨਹੀਂ ਉਜਾੜਿਆ ਜਾਵੇਗਾ, ਪਰ ਆਪਣੇ ਬਿਆਨ ਤੋਂ ਮਾਨ ਸਰਕਾਰ ਮੁਕਰ ਰਹੀ ਹੈ।
Last Updated : Feb 3, 2023, 8:31 PM IST