ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ PSU ਵਲੋਂ ਰੋਸ ਪ੍ਰਦਰਸ਼ਨ - ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ
🎬 Watch Now: Feature Video
ਰੂਪਨਗਰ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਕਰਾਉਣ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰੀ ਕਾਲਜ ਰੋਪੜ ਤੋਂ ਸਟੂਡੈਂਟਸ ਮਾਰਚ ਸ਼ੁਰੂ ਕਰਕੇ ਬੇਲਾ ਚੌਂਕ ਰੂਪਨਗਰ ਤੱਕ ਪੰਜਾਬ ਸਟੂਡੈਂਟ ਯੂਨੀਅਨ ਦੇ ਵਿਦਿਆਰਥੀਆਂ ਵਲੋਂ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
Last Updated : Feb 3, 2023, 8:31 PM IST