ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ, ਜਾਣੋ ਵਜ੍ਹਾ - ਐਮਐਸਪੀ ਦੇ ਮੁੱਲ ਉੱਤੇ ਖਰੀਦੇ
🎬 Watch Now: Feature Video
ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਹੁਸ਼ਿਆਰਪੁਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਪੰਜਾਬ ਦੀ "ਆਮ ਆਦਮੀ ਪਾਰਟੀ" ਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ ਨੂੰ ਸੌਂਪਿਆ ਗਿਆ। ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਕਹਿ ਰਹੇ ਹਨ ਕਿ ਉਹ ਵੱਧ ਤੋਂ ਵੱਧ ਮੂੰਗੀ ਦੀ ਫਸਲ ਦੀ ਬਿਜਾਈ ਕਰਨ ਉੱਤੇ ਐਮਐਸਪੀ ਉੱਤੇ ਖਰੀਦੀ ਜਾਵੇਗੀ ਪਰ ਹੁਣ ਜੇ ਕਿਸਾਨ ਮੂੰਗੀ ਦੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚ ਰਹੇ ਹਨ ਤਾਂ ਸਰਕਾਰ ਵੱਲੋਂ ਬੇ ਲੋੜੀਆਂ ਸ਼ਰਤਾਂ ਰੱਖ ਦਿੱਤੀਆਂ ਗਈਆਂ ਹਨ। ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਦੇ ਆਲਮ ਵਿੱਚ ਹਨ। ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਆਪਣੇ ਇਸ ਵਾਅਦੇ ਤੋਂ ਪਿੱਛੇ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਨੂੰ ਤੁਰੰਤ ਐਮਐਸਪੀ ਦੇ ਮੁੱਲ ਉੱਤੇ ਖਰੀਦੇ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਮੱਕੀ ਦੀ ਫਸਲ ਵੀ ਐਮਐਸਪੀ ਉੱਤੇ ਖਰੀਦੇ।
Last Updated : Feb 3, 2023, 8:24 PM IST