PRTC ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ - kilometer scheme in Bathinda
🎬 Watch Now: Feature Video
ਬਠਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਵਿਭਾਗ ਵਿੱਚ ਲਗਾਤਾਰ ਠੇਕੇ ’ਤੇ ਭਰਤੀ ਕੀਤੀ ਜਾ ਰਹੀ ਹੈ। ਉੱਥੇ ਹੀ ਸਰਕਾਰੀ ਵਿਭਾਗਾਂ ਵਿੱਚ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਲਈ ਲਗਾਤਾਰ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਠੇਕਾ ਪ੍ਰਣਾਲੀ ਅਧੀਨ ਕੰਮ ਕਰਨ ਵਾਲੇ ਲੋਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਪੀਆਰਟੀਸੀ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵਾਅਦਾਖਿਲਾਫੀ ਕਰਦੇ ਹੋਏ ਰੋਡਵੇਜ਼ ਅਤੇ ਪਨਬੱਸ ਵਿੱਚ ਮੁੜ ਠੇਕੇ ’ਤੇ ਭਰਤੀ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 219 ਬੱਸਾਂ ਕਿਲੋਮੀਟਰ ਸਕੀਮ ਤਹਿਤ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ 'ਤੇ ਪੀ.ਆਰ.ਟੀ.ਸੀ. ਅਤੇ ਪਨਬੱਸ ਦਾ ਕਰੋੜਾਂ ਰੁਪਏ ਖ਼ਰਚ ਆਵੇਗਾ ਅਤੇ ਵਿਭਾਗ ਵਿਚ ਦੁਬਾਰਾ ਠੇਕੇਦਾਰੀ ਪ੍ਰਥਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਵਰਤਾਰੇ ਨੂੰ ਬੰਦ ਨਾ ਕੀਤਾ ਗਿਆ ਤਾਂ ਉਹ ਸੰਘਰਸ਼ੀ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਅਤੇ ਭਗਵੰਤ ਮਾਨ ਦੇ ਝੂਠ ਨੂੰ ਲੋਕਾਂ ਵਿੱਚ ਲੈ ਕੇ ਜਾਣਗੇ।
Last Updated : Feb 3, 2023, 8:31 PM IST