ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰਾਜਾ ਵੜਿੰਗ ਨੇ ਟੇਕਿਆ ਮੱਥਾ, ਕਿਹਾ-ਸ਼ਹਾਦਤਾਂ ਤੋਂ ਮਿਲਦੀ ਹੈ ਜੀਵਨ ਨੂੰ ਸੇਧ - Fatehgarh Sahib
🎬 Watch Now: Feature Video
Published : Dec 28, 2023, 7:18 AM IST
ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਵਾਲੀ ਧਰਤੀ ਫ਼ਤਹਿਗੜ੍ਹ ਸਾਹਿਬ ਇਤਿਹਾਸਕ ਪੱਖ ਤੋਂ ਦੁਨੀਆਂ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ ਅਤੇ ਇੱਥੇ ਪੂਰੇ ਵਿਸ਼ਵ ਤੋਂ ਸੰਗਤ ਨਤਮਸਤਕ ਹੋਣ ਲਈ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਕਿਤੇ ਵੀ ਇਸ ਤੋ ਵੱਡੀ ਕੁਰਬਾਨੀ ਦੇਖਣ ਨੂੰ ਨਹੀ (Raja Waring In Fatehgarh Sahib) ਮਿਲਦੀ, ਸਾਨੂੰ ਸਾਹਿਬਜ਼ਾਦਿਆ ਤੋਂ ਜ਼ੁਲਮ ਦੇ ਖਿਲਾਫ ਲੜਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਤੋਂ ਜਾਣੂ ਹੋਣਾ ਚਾਹੀਦਾ ਹੈ ਅਤੇ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।