ਪੰਜਾਬ ਪੁਲਿਸ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

🎬 Watch Now: Feature Video

thumbnail
ਜਲੰਧਰ : ਅੱਜ ਮਨਾਏ ਜਾ ਰਹੇ ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੂਰੀ ਦੁਨੀਆਂ ਵਿੱਚ ਯੋਗ ਦੀ ਮਹੱਤਤਾ ਨੂੰ ਸਮਝਦੇ ਹੋਏ ਲੋਕਾਂ ਨੂੰ ਯੋਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਜਲੰਧਰ ਵਿਖੇ ਵੀ ਪੰਜਾਬ ਪੁਲਿਸ ਵੱਲੋਂ ਯੋਗ ਦਿਵਸ ਮਨਾਇਆ ਗਿਆ। ਜਲੰਧਰ ਦੀ ਪੁਲਿਸ ਲਾਈਨ ਗਰਾਊਂਡ ਵਿੱਚ ਪੁਲਿਸ ਕਮਿਸ਼ਨਰ ਜਲੰਧਰ ਸਮੇਤ ਉਨ੍ਹਾਂ ਦੀ ਪੂਰੀ ਟੀਮ ਨੇ ਯੋਗਾ ਕਰ ਕੇ ਇਸ ਦਿਨ ਨੂੰ ਮਨਾਇਆ। ਇਸ ਮੌਕੇ ਪੁਲਿਸ ਵੱਲੋਂ ਪੌਦੇ ਵੀ ਲਾਏ ਗਏ। ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ 'ਅੱਜ ਦੇ ਜੀਵਨ ਵਿੱਚ ਅਸੀਂ ਇੱਕ ਤਰ੍ਹਾਂ ਉਪੂਲ ਜ਼ਿੰਦਗੀ ਜੀਅ ਰਹੇ ਹਾਂ, ਹਰ ਕਿਸੇ ਉੱਤੇ ਕਿਸੇ ਨਾ ਕਿਸੇ ਚੀਜ਼ ਜਾਂ ਫਿਰ ਕੰਮ ਦਾ ਬਹੁਤ ਪ੍ਰੈਸ਼ਰ ਹੈ। ਇਸ ਵਿੱਚ ਯੋਗਾ ਕਰਨ ਨਾਲ ਨਾ ਸਿਰਫ਼ ਸਰੀਰ ਤੰਦਰੁਸਤ ਹੁੰਦਾ ਹੈ, ਬਲਕਿ ਸਰੀਰ ਤਣਾਅ ਮੁਕਤ ਵੀ ਹੁੰਦਾ ਹੈ।" ਉਨ੍ਹਾਂ ਕਿਹਾ ਕਿ ਅੱਜ ਅਸੀਂ ਜ਼ਰੂਰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੇ ਹਾਂ ਪਰ ਇਨਸਾਨ ਦੀ ਜ਼ਿੰਦਗੀ ਵਿੱਚ ਰੋਜ਼ ਯੋਗ ਦਿਵਸ ਹੋਣਾ ਚਾਹੀਦਾ ਹੈ ਅਤੇ ਉਸ ਨੂੰ ਯੋਗਾ ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਹਰ ਇਨਸਾਨ ਤੰਦਰੁਸਤ ਰਹਿ ਸਕੇ।
Last Updated : Feb 3, 2023, 8:24 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.