ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਗਾਇਕ ਅਮਰ ਸਹਿੰਬੀ - ਗਾਇਕ ਅਮਰ ਸਹਿੰਬੀ
🎬 Watch Now: Feature Video
Published : Nov 17, 2023, 10:23 AM IST
ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਏ ਦਿਨ ਲੱਖਾਂ ਲੋਕ ਮੱਥਾ ਟੇਕਣ ਆਉਂਦੇ ਹਨ, ਇਸੇ ਤਰ੍ਹਾਂ ਹਾਲ ਹੀ ਵਿੱਚ ਪੰਜਾਬੀ ਗਾਇਕ ਅਮਰ ਸਹਿੰਬੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਹਨਾਂ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ ਅਤੇ ਨਾਲ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬੀ ਗਾਇਕ ਸਹਿੰਬੀ ਨੇ ਕਿਹਾ ਕਿ ਅੱਜ ਗੁਰੂ ਘਰ ਪੁੱਜੇ ਹਾਂ ਮੱਥਾ ਟੇਕਣ ਦੇ ਲਈ, ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ। ਉਹਨਾਂ ਕਿਹਾ ਕਿ ਮੈਂ ਸੰਗਤਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਗੁਰੂ ਘਰ ਜਾਇਆ ਕਰੋ ਅਤੇ ਬਾਣੀ ਨਾਲ ਜੁੜੋ।