ਪੰਜਾਬੀ ਗਾਇਕ ਸ਼ੁੱਭਦੀਪ ਸਿੱਧੂ ਮੂਸੇਵਾਲਾ ਦੀ ਫਾਇਰਿੰਗ ਵਿੱਚ ਮੌਤ ਬੇਹੱਦ ਦੁੱਖਦਾਈ - ਕਤਲ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਭਰ ਜੁਆਨੀ ਵਿੱਚ ਇਸ ਚਰਚਿੱਤ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਸਿੱਧੂ ਦੀ ਮੌਤ ਦੇ ਇੱਕ ਦਿਨ ਪਹਿਲਾਂ ਹੀ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ। ਇਸ ਦੌਰਾਨ ਉਹਨਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਜਿਹਨਾਂ ਲੋਕਾਂ ਨੂੰ ਸੁਰੱਖਿਆ ਦੀ ਲੋੜ ਹੈ ਉਹਨਾਂ ਦੀ ਸੁਰੱਖਿਆ ਵਾਪਸ ਕੀਤੀ ਜਾਵੇ। ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪੰਜਾਬ ਦੀ ਜਵਾਨੀ ਬਰਬਾਦੀ ਦੇ ਰਾਹ ਉੱਤੇ ਨਾ ਚੱਲੇ ਜਾਵੇ। ਉਹਨਾਂ ਅੱਗੇ ਕਿਹਾ ਕਿ ਗੈਂਗਸਟਰ ਕਲਚਰ ਖ਼ਤਮ ਹੋਣਾ ਚਾਹੀਦਾ ਹੈ।
Last Updated : Feb 3, 2023, 8:23 PM IST