Rahul Gandhi : ‘ਮੁਹੱਬਤ ਦੀ ਦੁਕਾਨ’ ’ਚ ਰਾਹੁਲ, ਮੁਸਲਿਮ ਭਾਈਚਾਰੇ ਨੂੰ ਲੈ ਕੇ ਕਹੀ ਵੱਡੀ ਗੱਲ, ਦੇਖੋ ਵੀਡੀਓ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
🎬 Watch Now: Feature Video
ਅਮਰੀਕਾ: ਰਾਹੁਲ ਗਾਂਧੀ ਨੇ ਕੈਲੀਫੋਰਨੀਆ 'ਚ ਆਯੋਜਿਤ 'ਮੁਹੱਬਤ ਕੀ ਦੁਕਾਨ' ਪ੍ਰੋਗਰਾਮ 'ਚ ਭਾਜਪਾ-ਆਰ.ਐੱਸ.ਐੱਸ. ਨੂੰ ਘੇਰਿਆ। ਰਾਹੁਲ ਗਾਂਧੀ ਇਕ ਹਫਤੇ ਦੇ ਦੌਰੇ 'ਤੇ ਮੰਗਲਵਾਰ ਨੂੰ ਹੀ ਅਮਰੀਕਾ ਦੇ ਸੈਨ ਫਰਾਂਸਿਸਕੋ ਪਹੁੰਚੇ ਹਨ। ਇਹ ਪ੍ਰੋਗਰਾਮ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਕਰਵਾਇਆ ਗਿਆ ਹੈ। ਇਸ ਮੌਕੇ ਬੇ ਏਰੀਆ ਮੁਸਲਿਮ ਭਾਈਚਾਰੇ ਦੇ ਇਕ ਸਵਾਲ ਦੇ ਜਵਾਬ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ, 'ਜਿਸ ਤਰ੍ਹਾਂ ਤੁਹਾਡੇ (ਮੁਸਲਮਾਨਾਂ) 'ਤੇ ਹਮਲੇ ਹੋ ਰਹੇ ਹਨ, ਮੈਂ ਇਸ ਗੱਲ ਦੀ ਗਾਰੰਟੀ ਦੇ ਸਕਦਾ ਹਾਂ ਕਿ ਸਿੱਖ, ਇਸਾਈ, ਦਲਿਤ, ਆਦਿਵਾਸੀ ਵੀ ਉਸੇ ਤਰ੍ਹਾਂ ਮਹਿਸੂਸ ਕਰ ਰਹੇ ਹਨ। ਮੁਸਲਮਾਨਾਂ ਨਾਲ ਜੋ ਹੋ ਰਿਹਾ ਹੈ, ਉਹ 1980 ਦੇ ਦਹਾਕੇ ਵਿੱਚ ਦਲਿਤਾਂ ਨਾਲ ਹੋਇਆ ਸੀ। ਰਾਹੁਲ ਗਾਂਧੀ ਇਕ ਹਫਤੇ ਦੇ ਦੌਰੇ 'ਤੇ ਮੰਗਲਵਾਰ ਨੂੰ ਹੀ ਅਮਰੀਕਾ ਦੇ ਸੈਨ ਫਰਾਂਸਿਸਕੋ ਪਹੁੰਚੇ ਹਨ। ਸੰਸਦ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਰਾਹੁਲ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਇਸ ਮੌਕੇ ਰਾਹੁਲ ਗਾਂਧੀ ਨੇ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੁਝ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਉਹ ਸਭ ਕੁਝ ਜਾਣਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਵਿੱਚੋਂ ਇੱਕ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮ ਮੋਦੀ ਅਪਣੇ ਆਪ ਨੂੰ ਭਗਵਾਨ ਸਮਝ ਰਹੇ ਹਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਨੇਤਾ ਆਪਣੇ ਵਿਦੇਸ਼ੀ ਦੌਰਿਆਂ ਦੌਰਾਨ ਭਾਰਤ ਦਾ ਅਪਮਾਨ ਕਰਦੇ ਹਨ। ਉਨ੍ਹਾਂ ਨੇ ਰਾਹੁਲ ਗਾਂਧੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ਵ ਨੇਤਾਵਾਂ ਤੋਂ ਤਾਰੀਫ ਮਿਲਣ ਤੋਂ ਨਿਰਾਸ਼ ਹੋਣ ਦਾ ਵੀ ਇਲਜ਼ਾਮ ਲਗਾਇਆ।