ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ - problem of the sewage system in jaito
🎬 Watch Now: Feature Video
ਫ਼ਰੀਦਕੋਟ ਵਿਖੇ ਜੈਤੋ ਦੇ ਵਾਰਡ ਨੰਬਰ 14 ਦੇ ਮੁਹੱਲਾ ਅੰਬੇਦਕਰ ਨਗਰ ਵਿੱਚ ਸ਼ੀਵਰੇਜ ਸਿਸਟਮ ਬੰਦ ਹੋਣ ਕਾਰਨ ਗੰਦਾ ਪਾਣੀ ਜਮਾ ਹੋ ਗਿਆ ਹੈ ਜਿਸ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਸ ਕਾਰਨ ਭਿਆਨਕ ਬੀਮਾਰੀਆ ਫ਼ੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਇਹ ਸਮੱਸਿਆ ਅੱਜ ਦੀ ਨਹੀਂ ਸਗੋਂ ਪਿਛਲੇ ਲੰਮੇ ਸਮੇਂ ਤੋਂ ਇਸੇ ਤਰ੍ਹਾਂ ਹੀ ਆ ਰਹੀ ਹੈ। ਸੀਵਰੇਜ ਵਿਭਾਗ ਵੱਲੋਂ ਵੀ ਇਸ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਸ ਮਸਲੇ ਦਾ ਹੱਲ ਜਲਦੀ ਨਹੀਂ ਕੀਤੀ ਗਿਆ, ਤਾਂ ਅੱਕ ਕੇ ਧਰਨਾ ਲਾਇਆ ਜਾਵੇਗਾ, ਜਿਸ ਦੀ ਜ਼ਿਮੇਵਾਰੀ ਸੀਵਰੇਜ ਬੋਰਡ, ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ, ਪੰਜਾਬ ਸਰਕਾਰ ਜਾਂ ਸੀਵਰੇਜ ਵਿਭਾਗ ਵੱਲੋਂ ਇਨ੍ਹਾਂ ਮੁਹੱਲਾ ਵਾਸੀਆਂ ਦੀ ਮੰਗ ਨੂੰ ਕਦੋਂ ਪੂਰਾ ਕੀਤਾ ਜਾਵੇਗਾ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
Last Updated : Feb 3, 2023, 8:36 PM IST