Cash Robbery at Gun Point: ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਬਣਾਇਆ ਪੈਟਰੋਲ ਪੰਪ ਨੂੰ ਨਿਸ਼ਾਨਾ, ਨਕਦੀ ਲੁੱਟ ਹੋਏ ਫਰਾਰ - Cash robbery from petrol pump at gun point
🎬 Watch Now: Feature Video
Published : Sep 5, 2023, 1:56 PM IST
ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਪਲਾਸੋਰ ਵਿਖੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਉੱਤੇ ਦਿਨ-ਦਿਹਾੜੇ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਗੰਨ ਪੁਆਇੰਟ ਉੱਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਵਾਰਦਾਤ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ,ਜਿਨ੍ਹਾਂ ਵਿੱਚ ਵਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਤਿੰਨ ਲੁਟੇਰੇ ਪੰਪ ਦੇ ਕਰਿੰਦੇ ਨਾਲ ਜੱਦੋ-ਜਹਿਦ ਤੋਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਕੇ ਅਰਾਮ ਨਾਲ ਨਿਕਲ ਜਾਂਦੇ ਨੇ। ਪੰਪ ਦੇ ਕਰਿੰਦੇ ਮੁਤਾਬਿਕ ਲੁਟੇਰੇ 13 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਫਾਇਰ ਵੀ ਕੀਤਾ। ਪੈਟਰੋਲ ਪੰਪ ਦੇ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੰਪ ਉੱਤੇ ਦੂਜੀ ਵਾਰ ਲੁੱਟ ਦੀ ਵਾਰਦਾਤ ਹੋਈ ਹੈ। ਪੁਲਿਸ ਲੁਟੇਰਿਆਂ ਦੀ ਭਾਲ ਕਰ ਰਹੀ ਹੈ।