ਅੰਮ੍ਰਿਤਸਰ 'ਚ ਬੇਖੌਫ ਹੋਏ ਲੁਟੇਰੇ, ਤੜਕੇ ਕੰਮ 'ਤੇ ਜਾ ਰਹੇ ਹਲਵਾਈ ਦੀ ਕੁੱਟਮਾਰ ਕਰਕੇ ਕੀਤੀ ਲੁੱਟ - ਹਲਵਾਈ ਤੋਂ ਲੁੱਟ ਸਬੰਧੀ ਖਬਰ ਪੰਜਾਬੀ ਵਿਚ
🎬 Watch Now: Feature Video
Published : Dec 16, 2023, 10:35 AM IST
ਅੰਮ੍ਰਿਤਸਰ : ਪੰਜਾਬ ਵਿੱਚ ਦਿਨੋਂ-ਦਿਨ ਲੁੱਟ-ਖੋਹ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਬੇਖੌਫ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਸ਼ਰ੍ਹੇਆਮ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਲੁੱਟ ਦੀ ਵਾਰਦਾਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਦੇ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਬਾਈਕ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਹਲਵਾਈ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ।ਜਿਸ ਤੋਂ ਬਾਅਦ ਉਸ ਕੋਲੋਂ ਐਕਟਿਵਾ ਅਤੇ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਭਗਵੰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਕਾਲੇ ਕੇ ਕਿਸੇ ਦੇ ਘਰ ਕੰਮ ਕਰਨ ਜਾ ਰਿਹਾ ਸੀ ਤਾਂ ਰਸਤੇ ਵਿੱਚ ਮੂੰਹ ਬੰਨ੍ਹ ਕੇ ਖੜ੍ਹੇ ਬਾਈਕ ਸਵਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦਾ ਕਿ ਇੰਨ੍ਹੇ ਨੂੰ ਲੁਟੇਰਿਆਂ ਨੇ ਪਹਿਲਾਂ ਤਾਂ ਉਸਨੂੰ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਜ਼ਖਮੀ ਕਰ ਦਿੱਤਾ। ਮਾਮਲੇ ਸਬੰਧੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।