ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਹਾੜਾ: ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੀਡਰਸ਼ਿੱਪ ਦੇ ਨਾਲ ਕੀਤੀ ਜੋੜਿਆਂ ਦੀ ਸੇਵਾ - News from Amritsar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/12-12-2023/640-480-20247345-1109-20247345-1702369279416.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 12, 2023, 1:57 PM IST
ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਅਤੇ ਸਮੁੱਚੀ ਲੀਡਰਸ਼ਿੱਪ ਸਮੇਤ ਪਾਰਟੀ ਦੇ 103ਵੇਂ ਸਥਾਪਨਾ ਦਿਹਾੜੇ ਮੌਕੇ ਮੌਜੂਦ ਹਨ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹੋਰਨਾਂ ਅਕਾਲੀ ਲੀਡਰਾਂ ਨਾਲ ਜੋੜਿਆਂ ਦੀ ਸੇਵਾ ਕਰਦੇ ਨਜ਼ਰ ਆਏ। ਸੁਖਬੀਰ ਬਾਦਲ ਨੇ ਇਸ ਮੌਕੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਦੱਸਿਆ ਕਿ 103 ਸਾਲ ਪਹਿਲਾਂ ਲੋਕਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪਾਰਟੀ ਹੋਂਦ ਵਿੱਚ ਆਈ ਅਤੇ ਪੰਜਾਬ ਦੇ ਨਾਲ-ਨਾਲ ਦੇਸ਼ ਉੱਤੇ ਆਈਆਂ ਔਕੜਾਂ ਲਈ ਸਭ ਤੋ ਜ਼ਿਆਦਾ ਕੁਰਬਾਨੀਆਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਯੋਧਿਆਂ ਨੇ ਦਿੱਤੀਆਂ। ਉਨ੍ਹਾਂ ਕਿਹਾ ਕਿ ਭੋਗ ਪੈਣ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਸੱਚਖੰਡ ਵਿਖੇ ਸੇਵਾ ਕਰਦੇ ਰਹਿਣਗੇ।