ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਕੂਚ ਦੀਆਂ ਤਿਆਰੀਆਂ, ਸਰਵਣ ਸਿੰਘ ਪੰਧੇਰ ਨੇ ਪਟਨਾ ਜਾ ਕੇ ਕਿਸਾਨਾਂ ਨੂੰ ਕੀਤਾ ਲਾਮਬੰਦ - Farmers Protest
🎬 Watch Now: Feature Video
Published : Jan 15, 2024, 10:27 AM IST
ਪਟਨਾ/ਬਿਹਾਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਆਗੂ ਅਤੇ 18 ਕਿਸਾਨ ਜਥੇਬੰਦੀਆਂ ਦੇ ਮੈਂਬਰ ਸਰਵਣ ਸਿੰਘ ਪੰਧੇਰ ਵੱਲੋਂ ਪੰਜਾਬ ਤੋਂ ਬਾਅਦ ਹੁਣ ਬਿਹਾਰ ਦੇ ਪਟਨਾ ਵਿੱਚ ਜਾ ਕੇ ਹੋਰਨਾਂ ਵੱਖ-ਵੱਖ ਕਿਸਾਨ ਸੰਗਠਨਾਂ ਨੂੰ 13 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ 13 ਫ਼ਰਵਰੀ ਨੂੰ ਬਿਹਾਰ ਸਮੇਤ ਹੋਰਨਾ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪੁੱਜਣਗੇ। ਇਸ ਤੋਂ ਪਹਿਲਾਂ, ਜੰਡਿਆਲਾ ਗੁਰੂ ਵਿੱਚ ਗੈਰ ਰਾਜਨੀਤਿਕ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮਹਾਂ ਰੈਲੀ ਦੇ ਦੌਰਾਨ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫ਼ਰਵਰੀ 2024 ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ 6 ਜਨਵਰੀ ਨੂੰ ਬਰਨਾਲਾ ਵਿੱਚ ਹੋਈ ਮਹਾਂ ਰੈਲੀ ਨੂੰ ਮੁਕੰਮਲ ਕਰਦਿਆਂ ਮੁੜ ਤੋਂ 13 ਫ਼ਰਵਰੀ ਦੀ ਤਿਆਰੀ ਨੂੰ ਲੈ ਕੇ ਕਿਸਾਨਾਂ ਨੇ ਸਰਗਰਮੀ ਦਿਖਾਉਣ ਦਾ ਐਲਾਨ ਕੀਤਾ ਹੈ।