ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ - ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ
🎬 Watch Now: Feature Video
Published : Nov 25, 2023, 4:38 PM IST
ਮੋਗਾ ਦੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਵਲੋਂ ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਜੋ ਔਰਤਾਂ ਹਜੇ ਵੀ ਘਰੇਲੂ ਹਿੰਸਾ ਦਾ ਸ਼ਿਕਾਰ ਹਨ ਜਾਂ ਕਿਸੇ ਵੀ ਤਰ੍ਹਾਂ ਤਰ੍ਹਾਂ ਉਹਨਾਂ ਨੂੰ ਦਬਾਇਆ ਜਾ ਰਿਹਾ ਹੈ, ਉਹ ਜ਼ਰੂਰ ਖੁੱਲ੍ਹ ਕੇ ਸਾਹਮਣੇ ਆਉਣ। ਉਹਨਾਂ ਕਿਹਾ ਅੱਜ ਦੇ ਦੋਰ ਵਿੱਚ ਔਰਤਾਂ ਅਤੇ ਮਰਦਾਂ ਵਿੱਚ ਕੋਈ ਫਰਕ ਨਹੀਂ ਅਤੇ ਔਰਤਾਂ ਵੀ ਹਰ ਇਕ ਖੇਤਰ ਵਿੱਚ ਮਰਦਾਂ ਦੇ ਬਰਾਬਰ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਬੱਚਿਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਕੱਢੀ ਗਈ ਹੈ ਤਾਂ ਜੋ ਔਰਤਾਂ ਨੂੰ ਵੀ ਮਰਦਾਂ ਦੇ ਬਰਾਬਰ ਸਮਝ ਕੇ ਉਨ੍ਹਾਂ ਦੇ ਹੱਕ ਦਿੱਤੇ ਜਾਣ।