MP ਸੀਚੇਵਾਲ ਦੇ ਯਤਨਾਂ ਸਦਕਾ ਪਿੰਡ ਸ਼ੇਰਪੁਰ ਦੋਨਾਂ 'ਚ ਸੀਚੇਵਾਲ ਮਾਡਲ ਛੱਪੜ, ਪਾਰਕ ਅਤੇ ਇੰਟਰਲੋਕ ਟਾਈਲਾਂ ਦਾ ਕੀਤਾ ਉਦਘਾਟਨ - ਪਿੰਡ ਸ਼ੇਰਪੁਰ ਦੋਨਾਂ ਦਾ ਸਬਪੱਖੀ ਵਿਕਾਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/16-12-2023/640-480-20285462-339-20285462-1702739765727.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 16, 2023, 9:22 PM IST
ਕਪੂਰਥਲਾ: ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਸ਼ੇਰਪੁਰ ਦੋਨਾਂ ਵਿਖੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਸੀਚੇਵਾਲ ਨੇ ਦੱਸਿਆ ਕੀ ਪਿੰਡ ਸ਼ੇਰਪੁਰ ਦੋਨਾਂ ਦਾ ਸਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪਿੰਡ ਦੀ ਨੁਹਾਰ ਬਦਲਣ ਲਈ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਅੱਜ 12 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਛੱਪੜ, 2 ਪਾਰਕ ਅਤੇ ਇੰਟਰਲੋਕ ਟਾਈਲਾਂ ਦਾ ਨਿਰਮਾਣ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹਨਾਂ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਗਰਾਂਟਾਂ ਦੀ ਕੋਈ ਕਮੀ ਨਹੀਂ ਹੋਣ ਦਿੰਦੇ ਹਨ। ਸਾਂਸਦ ਨੇ ਕਿਹਾ ਕਿ ਸਾਡੇ ਵੱਲੋਂ ਵੀ ਐਮਪੀ ਫੰਡ ਵਿੱਚ ਪਿੰਡਾਂ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾਵੇਗਾ । ਉਹਨਾਂ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਇਹ ਪਿੰਡ ਵਿਕਾਸ ਕਾਰਜਾਂ ਤੋਂ ਕਾਫੀ ਪਿਛੜਿਆ ਹੋਇਆ ਸੀ।