ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਮਨਾਇਆ ਗਿਆ ਸ਼ੀਸ਼ ਸਤਿਕਾਰ ਦਿਵਸ - Sri Anandpur Sahib news
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ੀਸ਼ ਸਤਿਕਾਰ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸਜਾਇਆ ਗਿਆI ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਪੁਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਅਤੇ ਉਹਨਾਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਅਤੇ ਅੱਜ ਮਨਾਏ ਜਾ ਰਹੇ ਸ਼ੀਸ਼ ਸਤਿਕਾਰ ਦਿਵਸ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ।
Last Updated : Feb 3, 2023, 8:34 PM IST